ਗੁਰਦਵਾਰਾ ਦਮਦਮਾ ਸਾਹਿਬ ਤਲਵੰਡੀ ਸਾਬੋ Gurdwara Damdama Sahib,Talwandi Sabo (ਤਲਵਂਡੀ ਸਾਬੋ)

India / Punjab / Raman / ਤਲਵਂਡੀ ਸਾਬੋ
 Upload a photo

ਰਿਆਸਤ ਪਟਿਆਲਾ, ਨਜਾਮਤ ਬਰਨਾਲਾ, ਤਸੀਲ ਭਟਿੰਡਾ, ਥਾਣਾ ਰਾਮਾ ਦੇ ਪਿੰਡ ਸਾਬੋਕੀ ਤਲਵੰਡੀ ਪਾਸ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ. ਡੱਲੇ ਸਿਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ. ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਭਾਈ ਮਨੀਸਿੰਘ ਜੀ ਨੂੰ ਨਾਲ ਲੈਕੇ ਇਸ ਥਾਂ ਦਿੱਲੀ ਤੋਂ ਸ੍ਵਾਮੀ ਦਾ ਦਰਸ਼ਨ ਕਰਨ ਆਏ. ਦਸ਼ਮੇਸ਼ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ. *ਫੂਲਵੰਸ਼ ਦੇ ਰਤਨ ਤਿਲੋਕਸਿੰਘ ਤੇ ਰਾਮਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਤੋਂ ਅੰਮ੍ਰਿਤ ਪਾਨ ਕੀਤਾ. ਜੰਗਲ ਨੂੰ ਸਰਸਬਜ਼ ਕਰਨ ਲਈ ਨਹਿਰਾਂ ਦਾ ਵਰ ਭੀ ਇਸੇ ਥਾਂ ਬਖਸ਼ਿਆ ਹੈ. ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ. **
ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ. ਗੁਰਪੁਰ ਨਿਵਾਸੀ ਸੰਤ ਅਤਰਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ. ਦਮਦਮਾ ਸਾਹਿਬ ਸਿਖ ਲਿਖਾਰੀਆਂ ਤੇ ਗ੍ਯਾਨੀਆਂ ਦੀ ਟਕਸਾਲ ਹੈ. ਮਹਾਰਾਜਾ ਨਾਭਾ ਵਲੋਂ ਸੌ ਰੁਪਯਾ ਮਹੀਨਾ ਲੰਗਰ ਲਈ ਮਿਲਦਾ ਹੈ. ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ. ਆਈ ਰੇਲਵੇ ਤੋਂ ਪੰਜ ਮੀਲ ਹੈ.
ਇਸ ਪਿੰਡ (ਤਲਵੰਡੀ ਸਾਬੋ) ਵਿਚ ਡੱਲਸਿੰਘ ਨੂੰ ਬਖਸ਼ੀਆਂ ਗੁਰਵਸਤੂਆਂ, ਉਸ ਦੀ ਔਲਾਦ ਸਰਦਾਰ ਸ਼ਮਸ਼ੇਰਸਿੰਘ ਪਾਸ ਇਹ ਹਨ:-
ਇੱਕ ਖੜਗ, ਦੋ ਦਸਤਾਰਾਂ, ਦੋ ਚੋਲੇ, ਦੋ ਪਜਾਮੇ, ਇੱਕ ਬਾਗ਼ ਦਾ ਡੋਰਾ. ਇਨ੍ਹਾਂ ਵਸਤਾਂ ਦਾ ਦਰਸ਼ਨ ਹਰੇਕ ਚਾਨਣੀ ਦਸਮੀ ਨੂੰ ਹੁੰਦਾ ਹੈ.
www.advancedcentrepunjabi.org/eos/DAMDAMA%20SAHIB.html
Nearby cities:
کارڈینیٹس:   29°59'2"N   75°5'50"E
  •  38 کیلو میٹر
  •  46 کیلو میٹر
  •  89 کیلو میٹر
  •  121 کیلو میٹر
  •  126 کیلو میٹر
  •  159 کیلو میٹر
  •  174 کیلو میٹر
  •  182 کیلو میٹر
  •  198 کیلو میٹر
  •  213 کیلو میٹر
This article was last modified 18 years ago